June 15, 2025

Punjab Sarkar: CM Mann ਦਾ ਐਲਾਨ, ਪੰਜਾਬ ਵਿੱਚ ਸੜਕਾਂ-ਰੇਲਾਂ ਰੋਕਣ ਵਾਲੇ ਧਰਨਿਆਂ ‘ਤੇ ਕਾਨੂੰਨੀ ਕਾਰਵਾਈ

0
494697575_1234216554734367_8867438096484848101_n

ਪੰਜਾਬ ਵਿੱਚ ਸੜਕਾਂ-ਰੇਲਾਂ ਰੋਕਣ ਵਾਲੇ ਪ੍ਰਦਰਸ਼ਨਾਂ ‘ਤੇ ਮੁੱਖ ਮੰਤਰੀ ਨੇ ਸਖ਼ਤ ਚੇਤਾਵਨੀ ਦਿੱਤੀ ਹੈ | ਪੰਜਾਬ ਵਿੱਚ ਸੜਕਾਂ, ਰੇਲਾਂ ਰੋਕਣ, ਜਾਂ ਆਮ ਲੋਕਾਂ ਨੂੰ ਪਰੇਸ਼ਾਨ ਕਰਨ ਵਾਲੇ ਧਰਨੇ, ਹੜਤਾਲਾਂ ਜਾਂ ਵਿਘਨ ਪਾਉਣ ਵਾਲੀਆਂ ਕਾਰਵਾਈਆਂ ਨੂੰ ਪਬਲਿਕ ਵਿਰੁੱਧ ਮੰਨਿਆ ਜਾਵੇਗਾ। ਮਾਨ ਨੇ ਸੰਸਥਾਵਾਂ, ਜਥੇਬੰਦੀਆਂ ਅਤੇ ਯੂਨੀਅਨਾਂ ਨੂੰ ਅਜਿਹੇ ਤਰੀਕਿਆਂ ਤੋਂ ਬਚਣ ਦੀ ਅਪੀਲ ਕੀਤੀ, ਕਿਹਾ ਕਿ ਵਿਰੋਧ ਦੇ ਹੋਰ ਤਰੀਕੇ ਵੀ ਹਨ। ਲੋਕਾਂ ਨੂੰ ਤੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਹੋਵੇਗੀ। ਇਹ ਬਿਆਨ ਪੰਜਾਬ ਦੇ ਮਿਹਨਤੀ ਲੋਕਾਂ ਦੇ ਹਿੱਤ ਵਿੱਚ ਜਾਰੀ ਕੀਤਾ ਗਿਆ।

ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਅਤੇ ਹੋਰ ਸਮੂਹਾਂ ਵੱਲੋਂ ਅਕਸਰ ਸੜਕਾਂ-ਰੇਲਾਂ ਰੋਕਣ ਵਾਲੇ ਪ੍ਰਦਰਸ਼ਨ ਹੁੰਦੇ ਰਹੇ ਹਨ। ਇਹਨਾਂ ਨਾਲ ਆਰਥਿਕ ਅਤੇ ਸਮਾਜਿਕ ਨੁਕਸਾਨ ਹੁੰਦਾ ਹੈ। ਮੁੱਖਮੰਤਰੀ ਭਗਵੰਤ ਮਾਨ ਦਾ ਬਿਆਨ ਅਜਿਹੀਆਂ ਰੁਕਾਵਟਾਂ ਨੂੰ ਰੋਕਣ ਦੀ ਕੋਸ਼ਿਸ਼ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਪਾ ਜਾਣਕਾਰੀ ਸਾਂਝੀ ਕੀਤੀ ਹੈ ਪੰਜਾਬ ਵਿੱਚ ਸੜਕਾਂ ਰੋਕਣ ਜਾਂ ਰੇਲਾਂ ਰੋਕਣ ਜਾਂ ਆਮ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਅਤੇ ਰੋਜ਼ਾਨਾ ਦੇ ਕੰਮਾਂ ਕਾਰਾਂ ਚ ਵਿਘਨ ਪਾਉਣ ਵਾਲੇ ਕੋਈ ਵੀ ਐਲਾਨ,ਧਰਨੇ ਜਾਂ ਹੜਤਾਲਾਂ ..ਪਬਲਿਕ ਦੇ ਵਿਰੁੱਧ ਮੰਨੇ ਜਾਣਗੇ..ਸਾਰੀਆਂ ਸੰਸਥਾਵਾਂ, ਜਥੇਬੰਦੀਆਂ ਅਤੇ ਯੂਨੀਅਨਾਂ ਧਿਆਨ ਦੇਣ..ਵਿਰੋਧ ਕਰਨ ਦੇ ਹੋਰ ਵੀ ਤਰੀਕੇ ਹਨ ਸਿਰਫ਼ ਲੋਕਾਂ ਨੂੰ ਤੰਗ ਕਰਨਾ ਸਹੀ ਨਹੀਂ ..ਵਰਨਾ ਸਖ਼ਤ ਕਾਨੂੰਨੀ ਕਾਰਵਾਈ ਲਈ ਤਿਆਰ ਰਹਿਣ.. ਪੰਜਾਬ ਦੇ ਮਿਹਨਤੀ ਲੋਕਾਂ ਦੇ ਹਿੱਤ ਚ ਜਾਰੀ

Leave a Reply

Your email address will not be published. Required fields are marked *