Punjab Sarkar: ਜਲੰਧਰ ‘ਚ ‘ਆਪ’ ਵਿਧਾਇਕ ਰਮਨ ਅਰੋੜਾ ਭ੍ਰਿਸ਼ਟਾਚਾਰ ਮਾਮਲੇ ਵਿੱਚ ਗ੍ਰਿਫਤਾਰ

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਮੁੱਦੇ ’ਤੇ ਸਖ਼ਤ ਰੁਖ ਅਪਣਾਦਿਆ ਆਪਣੀ ਹੀ ਪਾਰਟੀ ਦੇ ਜਲੰਧਰ ਸੈਂਟਰਲ ਦੇ ਵਿਧਾਇਕ ਰਮਨ ਅਰੋੜਾ ’ਤੇ ਵੱਡੀ ਕਾਰਵਾਈ ਕੀਤੀ ਹੈ। 23 ਮਈ, 2025 ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਰਮਨ ਅਰੋੜਾ ਦੇ ਜਲੰਧਰ ਸਥਿਤ ਘਰ ਅਤੇ ਦਫਤਰ ’ਤੇ ਛਾਪੇਮਾਰੀ ਕੀਤੀ ਅਤੇ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਅਧੀਨ ਗ੍ਰਿਫਤਾਰ ਕੀਤਾ। ਇਹ ਛਾਪੇਮਾਰੀ ਸਵੇਰੇ ਸ਼ੁਰੂ ਹੋਈ ਅਤੇ ਕਈ ਘੰਟਿਆਂ ਤੱਕ ਜਾਰੀ ਰਹੀ।
ਜਾਣਕਾਰੀ ਮੁਤਾਬਿਕ ਵਿਧਾਇਕ ’ਤੇ ਆਰੋਪ ਹੈ ਕਿ ਉਹ ਨਗਰ ਨਿਗਮ ਦੇ ਅਧਿਕਾਰੀਆਂ ਰਾਹੀਂ ਨਾਗਰਿਕਾਂ ਨੂੰ ਝੂਠੇ ਨੋਟਿਸ ਜਾਰੀ ਕਰਵਾਉਂਦੇ ਸਨ ਅਤੇ ਬਾਅਦ ’ਚ ਪੈਸੇ ਲੈ ਕੇ ਉਨ੍ਹਾਂ ਨੋਟਿਸਾਂ ਨੂੰ ਰੱਦ ਕਰਵਾਉਂਦਾ ਸੀ । ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਦੀਆਂ ਸ਼ਿਕਾਇਤਾਂ ਵਿਜੀਲੈਂਸ ਬਿਊਰੋ ਨੂੰ ਮਿਲੀਆਂ, ਜਿਸ ਤੋਂ ਬਾਅਦ ਇਹ ਕਾਰਵਾਈ ਸ਼ੁਰੂ ਹੋਈ।
ਵਿਜੀਲੈਂਸ ਬਿਊਰੋ ਦੀ ਟੀਮ ਨੇ ਸਵੇਰੇ ਜਲੰਧਰ ਵਿੱਚ ਰਮਨ ਅਰੋੜਾ ਦੀ ਰਿਹਾਇਸ਼ ਅਤੇ ਸੰਬੰਧਿਤ ਸਥਾਨਾਂ ’ਤੇ ਛਾਪੇਮਾਰੀ ਸ਼ੁਰੂ ਕੀਤੀ। ਇਸ ਦੌਰਾਨ, ਵਿਜੀਲੈਂਸ ਅਧਿਕਾਰੀਆਂ ਨੇ ਕਈ ਦਸਤਾਵੇਜ਼, ਇਲੈਕਟ੍ਰਾਨਿਕ ਡਿਵਾਈਸਾਂ ਅਤੇ ਹੋਰ ਸਬੂਤ ਜ਼ਬਤ ਕੀਤੇ, ਜੋ ਭ੍ਰਿਸ਼ਟਾਚਾਰ ਨਾਲ ਸੰਬੰਧਿਤ ਮੰਨੇ ਜਾ ਰਹੇ ਹਨ। ਕੁਝ ਰਿਪੋਰਟਾਂ ਮੁਤਾਬਕ, ਰਮਨ ਅਰੋੜਾ ਨੂੰ ਉਸ ਸਮੇਂ ਗ੍ਰਿਫਤਾਰ ਕੀਤਾ ਗਿਆ ਜਦੋਂ ਉਹ ਮੰਦਿਰ ਜਾ ਰਿਹਾ ਸੀ ।