June 15, 2025

Punjab Schools: ਗਰਮੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ Parent -Teacher Meeting

0
Screenshot 2025-05-27 134856

ਸਰਕਾਰ ਨੇ ਪੰਜਾਬ ਦੇ ਸਕੂਲਾਂ ਵਿੱਚ 31 ਮਈ ਨੂੰ ਪੇਟੀਐਮ (ਮਾਪੇ-ਅਧਿਆਪਕ ਮੀਟਿੰਗ) ਕਰਨ ਦਾ ਫੈਸਲਾ ਕੀਤਾ ਹੈ, ਜੋ ਸਾਰੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਹੋਵੇਗੀ। ਸਾਰੇ ਮਾਪਿਆਂ ਦੀ ਭਾਗੀਦਾਰੀ ਜ਼ਰੂਰੀ ਹੈ, ਅਤੇ ਪ੍ਰਿੰਸੀਪਲ ਇਸਦੀ ਜ਼ਿੰਮੇਵਾਰੀ ਸੰਭਾਲਣਗੇ। ਮੀਟਿੰਗ ਵਿੱਚ ਤਿੰਨ ਮੁੱਖ ਨੁਕਤਿਆਂ ’ਤੇ ਚਰਚਾ ਹੋਵੇਗੀ:

ਮਾਪਿਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਕੰਮ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਉਨ੍ਹਾਂ ਨੂੰ ਇਸ ਕੰਮ ਨੂੰ ਪੂਰਾ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ।

ਮਾਪਿਆਂ ਨੂੰ 15 ਜੁਲਾਈ ਤੋਂ ਸ਼ੁਰੂ ਹੋਣ ਵਾਲੇ ਮਾਸਿਕ ਟੈਸਟਾਂ ਅਤੇ ਉਨ੍ਹਾਂ ਦੇ ਸਿਲੇਬਸ ਬਾਰੇ ਸੂਚਿਤ ਕੀਤਾ ਜਾਵੇਗਾ।

ਤੀਜੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਲਈ ਛੁੱਟੀਆਂ ਦੌਰਾਨ ਵੀਡੀਓ ਲੈਕਚਰ ਅਤੇ ਅਭਿਆਸ ਪ੍ਰਸ਼ਨਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ, ਤਾਂ ਜੋ ਸਿਖਲਾਈ ਜਾਰੀ ਰਹੇ।

Leave a Reply

Your email address will not be published. Required fields are marked *