Punjab Summer Vacations ਪੰਜਾਬ ਦੇ ਸਕੂਲਾਂ ਵਿੱਚ 28 ਦਿਨਾਂ ਦੀ ਛੁੱਟੀ ਦਾ ਐਲਾਨ, 2 ਜੂਨ ਤੋਂ ਗਰਮੀਆਂ ਦੀਆਂ ਛੁੱਟੀਆਂ, 1 ਜੁਲਾਈ ਨੂੰ ਮੁੜ ਖੁੱਲ੍ਹਣਗੇ

ਪੰਜਾਬ ਸਰਕਾਰ ਨੇ ਸੂਬੇ ਵਿੱਚ ਵਧ ਰਹੇ ਤਾਪਮਾਨ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 2 ਜੂਨ, 2025 ਤੋਂ 30 ਜੂਨ, 2025 ਤੱਕ 28 ਦਿਨਾਂ ਲਈ ਬੰਦ ਰਹਿਣਗੇ। ਇਹ ਫੈਸਲਾ ਵਿਦਿਆਰਥੀਆਂ ਅਤੇ ਸਟਾਫ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਿਆ ਗਿਆ ਹੈ। ਸਕੂਲ 1 ਜੁਲਾਈ, 2025 ਨੂੰ ਮੁੜ ਖੁੱਲ੍ਹਣਗੇ।