June 15, 2025

Salman Khan ਨੂੰ ਫਿਰ ਮਿਲੀ ਜਾਨੋਂ ਮਾਰਨ ਦੀ ਧਮਕੀ

0
Salman_Khan.jpg

ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੀਡੀਆ ਰਿਪੋਰਟਾਂ ਮੁਤਾਬਕ,ਧਮਕੀ ਮੁੰਬਈ ਦੇ ਵਰਲੀ ਵਿੱਚ ਟਰਾਂਸਪੋਰਟ ਵਿਭਾਗ ਦੇ ਅਧਿਕਾਰਤ ਵਟਸਐਪ ਨੰਬਰ ‘ਤੇ ਮਿਲੀ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਉਹ ਸਲਮਾਨ ਖਾਨ ਨੂੰ ਮਾਰ ਦੇਵੇਗਾ ਅਤੇ ਉਨ੍ਹਾਂ ਦੀ ਕਾਰ ਨੂੰ ਬੰਬ ਲਗਾ ਕੇ ਉਡਾ ਦੇਵੇਗਾ। ਮੁੰਬਈ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮਾਮਲਾ ਦਰਜ ਕਰ ਲਿਆ ਹੈ ਅਤੇ ਧਮਕੀ ਦੇਣ ਵਾਲੇ ਦੀ ਪਛਾਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ। ਅਤੇ ਸਲਮਾਨ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ

ਇਸ ਤੋਂ ਪਹਿਲਾਂ ਵੀ ਸਲਮਾਨ ਨੂੰ ਕਈ ਵਾਰ ਧਮਕੀਆਂ ਮਿਲ ਚੁੱਕੀਆਂ ਹਨ, ਜਿਨ੍ਹਾਂ ਵਿੱਚ ਕੁਝ ਮਾਮਲਿਆਂ ਵਿੱਚ ਲਾਰੇਂਸ ਬਿਸ਼ਨੋਈ ਗੈਂਗ ਨਾਲ ਸਬੰਧ ਜੋੜੇ ਗਏ ਸਨ। ਪੁਲਿਸ ਅਤੇ ਸੁਰੱਖਿਆ ਏਜੰਸੀਆਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀਆਂ ਹਨ।

Leave a Reply

Your email address will not be published. Required fields are marked *