June 16, 2025

SGPC ਨੇ ਮਨਮੋਹਨ ਸਿੰਘ ਦੀ ਤਸਵੀਰ ਮਾਮਲੇ ‘ਤੇ ਮੁੜ ਵਿਚਾਰ ਕਰਨ ਦਾ ਕੀਤਾ ਐਲਾਨ

0
Screenshot 2025-05-03 111842

ਸ਼੍ਰੋਮਣੀ ਕਮੇਟੀ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦੇ ਮਾਮਲੇ ਨੂੰ ਮੁੜ ਵਿਚਾਰਨ ਲਈ ਇਸ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਹੈ। ਬਲਵੰਤ ਸਿੰਘ ਰਾਜੋਆਣਾ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਤਸਵੀਰ ਸਿੱਖ ਅਜਾਇਬ ਘਰ ਵਿੱਚ ਲਗਾਉਣ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਫੈਸਲੇ ਦਾ ਵਿਰੋਧ ਕੀਤਾ ਹੈ। ਉਨ੍ਹਾਂ ਨੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਲਿਖੀ ਚਿੱਠੀ ਵਿੱਚ ਕਿਹਾ ਕਿ ਸਿੱਖ ਅਜਾਇਬ ਘਰ ਵਿੱਚ ਸਿਰਫ਼ ਉਨ੍ਹਾਂ ਸਿੱਖ ਸ਼ਖਸੀਅਤਾਂ ਦੀਆਂ ਤਸਵੀਰਾਂ ਲਗਾਈਆਂ ਜਾਣੀਆਂ ਚਾਹੀਦੀਆਂ ਹਨ, ਜਿਨ੍ਹਾਂ ਨੇ ਖਾਲਸਾ ਪੰਥ ਅਤੇ ਸਿੱਖੀ ਲਈ ਮਹੱਤਵਪੂਰਨ ਯੋਗਦਾਨ ਜਾਂ ਕੁਰਬਾਨੀਆਂ ਦਿੱਤੀਆਂ ਹੋਣ, ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਹੋਣ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਬੀਤੇ ਦਿਨੀਂ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਡਾ. ਮਨਮੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਫੈਸਲਾ ਕੀਤਾ ਸੀ, ਜਿਸ ’ਤੇ ਵੱਖ-ਵੱਖ ਧਿਰਾਂ ਵਲੋਂ ਇਤਰਾਜ਼ ਆਉਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ਨੂੰ ਫਿਲਹਾਲ ਮੁਲਤਵੀ ਰੱਖਣ ਦਾ ਆਦੇਸ਼ ਕੀਤਾ ਹੈ।ਸ਼੍ਰੋਮਣੀ ਕਮੇਟੀ ਸਕੱਤਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਤਸਵੀਰ ਲਗਾਉਣ ਦੇ ਇਸ ਫੈਸਲੇ ਬਾਰੇ ਅੰਤ੍ਰਿੰਗ ਕਮੇਟੀ ਵਿਚ ਮੁੜ ਵਿਚਾਰ ਕਰਨ ਦਾ ਫੈਸਲਾ ਲਿਆ ਗਿਆ ਹੈ ।

Leave a Reply

Your email address will not be published. Required fields are marked *