Sonia Gandhi ਨੂੰ ਸਿਹਤ ਸਬੰਧੀ ਸਮੱਸਿਆਵਾਂ ਕਾਰਨ ਹਸਪਤਾਲ ‘ਚ ਕੀਤਾ ਦਾਖਲ

ਸੋਨੀਆ ਗਾਂਧੀ, ਕਾਂਗਰਸ ਸੰਸਦੀ ਦਲ ਦੀ ਨੇਤਾ, ਨੂੰ ਪੇਟ ਨਾਲ ਸਬੰਧਤ ਸਮੱਸਿਆਵਾਂ ਕਾਰਨ ਨਵੀਂ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹਸਪਤਾਲ ਦੇ ਅਧਿਕਾਰੀਆਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਪਰ ਅਜੇ ਤੱਕ, ਹਸਪਤਾਲ ਜਾਂ ਕਾਂਗਰਸ ਪਾਰਟੀ ਵੱਲੋਂ ਉਨ੍ਹਾਂ ਦੀ ਸਿਹਤ ਸਥਿਤੀ ਬਾਰੇ ਵਿਸਥਾਰਤ ਜਾਣਕਾਰੀ ਨਹੀਂ ਦਿੱਤੀ ਗਈ। ਸੋਨੀਆ ਗਾਂਧੀ ਪਹਿਲਾਂ ਵੀ ਸਿਹਤ ਸਮੱਸਿਆਵਾਂ ਕਾਰਨ ਹਸਪਤਾਲ ਵਿੱਚ ਦਾਖਲ ਹੋ ਚੁਕੇ ਹਨ |