Sukhbir Singh Badal ਨੇ ਅਕਾਲੀ ਦਲ ਦੀ ਮੁੜ ਸਾਂਭੀ ਕਮਾਨ

ਅੰਮ੍ਰਿਤਸਰ ਵਿਖੇ ਸ਼੍ਰੋਮਣੀ ਅਕਾਲੀ ਦਲ ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਪਾਰਟੀ ਦਾ ਪ੍ਰਧਾਨ ਚੁਣ ਲਿਆ ਗਿਆ। ਪਾਰਟੀ ਸਰੋਤਾਂ ਅਨੁਸਾਰ, ਚੰਡੀਗੜ੍ਹ ਵਿੱਚ ਹੋਈ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਸੁਖਬੀਰ ਦੇ ਨਾਂ ਨੂੰ ਅੰਤਿਮ ਰੂਪ ਦਿੱਤਾ ਗਿਆ ਸੀ। ਇਹ ਮੀਟਿੰਗ ਅੰਮ੍ਰਿਤਸਰ ਦੇ ਤੇਜਾ ਸਿੰਘ ਸਮੁੰਦਰ ਹਾਲ ਵਿੱਚ ਹੋਈ ਜਿਸ ਵਿੱਚ ਸਰਬਸੰਮਤੀ ਨਾਲ ਸੁਖਬੀਰ ਬਾਦਲ ਨੇ ਨਾਂਅ ਉੱਤੇ ਮੋਹਰ ਲਾਈ ਗਈ। ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਲਈ ਕਿਸੇ ਨੇ ਵੀ ਬਾਦਲ ਦੇ ਖ਼ਿਲਾਫ਼ ਆਪਣਾ ਨਾਮ ਪ੍ਰਸਤਾਵ ਪੇਸ਼ ਨਹੀਂ ਕੀਤਾ। ਇਸ ਤੋਂ ਬਾਅਦ ਸੁਖਬੀਰ ਬਾਦਲ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ।
ਦੱਸ ਦਈਏ ਕਿ 2008 ਵਿੱਚ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ, ਜਦੋਂ ਪ੍ਰਕਾਸ਼ ਸਿੰਘ ਬਾਦਲ ਨੇ ਪਾਰਟੀ ਦੀ ਕਮਾਨ ਸੁਖਬੀਰ ਬਾਦਲ ਨੂੰ ਸੌਂਪੀ। ਨਵੰਬਰ 2024 ‘ਚ ਸੁਖਬੀਰ ਸਿੰਘ ਬਾਦਲ ਨੇ ਅਕਾਲ ਤਖ਼ਤ ਵੱਲੋਂ “ਤਨਖਾਈਆ” ਐਲਾਨੇ ਜਾਣ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ, 2024 ਨੂੰ ਸੁਖਬੀਰ ਅਤੇ ਹੋਰ ਸੀਨੀਅਰ ਆਗੂਆਂ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਅਤੇ ਅਰਦਾਸ ਸਮੇਤ ਧਾਰਮਿਕ ਸਜ਼ਾ ਸੁਣਾਈ ਸੀ। ਸੁਖਬੀਰ ਨੇ ਇਸ ਸਜ਼ਾ ਨੂੰ ਪੂਰੀ ਤਰ੍ਹਾਂ ਨਿਭਾਇਆ।
ਸੁਖਬੀਰ ਨੇ ਪਾਰਟੀ ਨੂੰ ਆਧੁਨਿਕ ਸਿਆਸੀ ਸੰਗਠਨ ਵਜੋਂ ਵਿਕਸਿਤ ਕਰਨ ‘ਤੇ ਜ਼ੋਰ ਦਿੱਤਾ | ਪਰ ਸੁਖਬੀਰ ਬਾਦਲ ਨੇ ਅਕਾਲ ਤਖ਼ਤ ਵੱਲੋਂ “ਤਨਖਾਈਆ” ਐਲਾਨੇ ਜਾਣ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ । ਬਾਗੀ ਆਗੂਆਂ ਨੇ ਨਵੀਂ ਅਗਵਾਈ ਦੀ ਮੰਗ ਕੀਤੀ, ਪਰ ਵਰਕਿੰਗ ਕਮੇਟੀ ਨੇ ਸੁਖਬੀਰ ‘ਤੇ ਭਰੋਸਾ ਜਤਾਇਆ ਹੈ |