June 15, 2025

Supreme Court ਵਕਫ਼ ਸੋਧ ਐਕਟ ‘ਤੇ ਕਰੇਗੀ ਸੁਣਵਾਈ

0
supreme-court-4

ਸੁਪਰੀਮ ਕੋਰਟ ਅੱਜ ਵਕਫ਼ (ਸੋਧ) ਐਕਟ, 2025 ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ 70 ਤੋਂ ਵੱਧ ਅਰਜ਼ੀਆਂ ‘ਤੇ ਸੁਣਵਾਈ ਕੀਤੀ ਜਾਵੇਗੀ । ਇਹ ਸੁਣਵਾਈ ਮੁੱਖ ਨਿਆਂਧੀਸ਼ ਸੰਜੀਵ ਖੰਨਾ, ਨਿਆਂਧੀਸ਼ ਸੰਜੇ ਕੁਮਾਰ ਅਤੇ ਨਿਆਂਧੀਸ਼ ਕੇ.ਵੀ. ਵਿਸ਼ਵਨਾਥਨ ਦੀ ਤਿੰਨ ਜੱਜਾਂ ਦੀ ਬੈਂਚ ਦੁਆਰਾ ਕੀਤੀ ਜਾਵੇਗੀ । ਇਹ ਮਾਮਲਾ ਵਕਫ਼ ਸੰਪਤੀਆਂ ਦੀ ਪ੍ਰਬੰਧਨ ਅਤੇ ਇਸ ਨਾਲ ਜੁੜੇ ਸੰਵਿਧਾਨਕ ਅਧਿਕਾਰਾਂ ਦੇ ਸਵਾਲਾਂ ਨੂੰ ਲੈ ਕੇ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ।

ਅਰਜ਼ੀਕਰਤਾਵਾਂ ਦਾ ਕਹਿਣਾ ਹੈ ਕਿ ਇਹ ਐਕਟ ਮੁਸਲਿਮ ਭਾਈਚਾਰੇ ਦੇ ਧਾਰਮਿਕ ਅਤੇ ਸੰਪਤੀ ਅਧਿਕਾਰਾਂ ਦੇ ਖਿਲਾਫ਼ ਹੈ |

ਇਸ ਮਾਮਲੇ ਵਿੱਚ ਕੋਈ ਵੀ ਹੁਕਮ ਦੇਣ ਤੋਂ ਪਹਿਲਾਂ ਕੇਂਦਰ ਸਰਕਾਰ ਦੀਆਂ ਦਲੀਲਾਂ ਵੀ ਸੁਣੀਆਂ ਜਾਣ। ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਅਦਾਲਤ ਨੂੰ ਬਿਨਾਂ ਸੁਣਵਾਈ ਦੇ ਕੋਈ ਇਕਪਾਸੜ ਹੁਕਮ ਨਹੀਂ ਦੇਣਾ ਚਾਹੀਦਾ। ਕੇਂਦਰ ਸਰਕਾਰ ਨੇ ਕੈਵੀਏਟ ਪਟੀਸ਼ਨ ਵਿੱਚ ਸਪੱਸ਼ਟ ਕੀਤਾ ਹੈ ਕਿ ਉਸਨੂੰ ਇਸ ਮਹੱਤਵਪੂਰਨ ਮਾਮਲੇ ਵਿੱਚ ਆਪਣਾ ਪੱਖ ਪੇਸ਼ ਕਰਨ ਦਾ ਪੂਰਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ, ਤਾਂ ਜੋ ਅਦਾਲਤ ਵੱਲੋਂ ਕੋਈ ਵੀ ਫੈਸਲਾ ਸੁਣਾਉਂਦੇ ਸਮੇਂ ਕੇਂਦਰ ਦੀਆਂ ਦਲੀਲਾਂ ਨੂੰ ਵੀ ਸ਼ਾਮਲ ਕੀਤਾ ਜਾ ਸਕੇ।

Leave a Reply

Your email address will not be published. Required fields are marked *