June 15, 2025

“Thar lady Constable: ਅਮਨਦੀਪ ਕੌਰ ਵਿਜੀਲੈਂਸ ਦੀ ਗ੍ਰਿਫਤਾਰੀ ‘ਚ, 1.5 ਕਰੋੜ ਦੀ ਜਾਇਦਾਦ ਫ੍ਰੀਜ਼

0
Screenshot 2025-05-26 141755

ਪੰਜਾਬ ਪੁਲਿਸ ਦੀ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ, ਜਿਸ ਨੂੰ ਸੋਸ਼ਲ ਮੀਡੀਆ ‘ਤੇ “ਚਿੱਟਾ ਕੁਈਨ” ਅਤੇ “ਥਾਰ ਵਾਲੀ ਕਾਂਸਟੇਬਲ” ਵਜੋਂ ਜਾਣਿਆ ਜਾਂਦਾ ਹੈ, ਨੂੰ 26 ਮਈ, 2025 ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਅਣਉਚਿਤ ਜਾਇਦਾਦ ਦੇ ਮਾਮਲੇ ਵਿੱਚ ਫਿਰ ਤੋਂ ਗ੍ਰਿਫਤਾਰ ਕੀਤਾ। ਵਿਜੀਲੈਂਸ ਬਿਊਰੋ ਨੇ ਉਸ ਦੀ ਜਾਇਦਾਦ, ਜਿਸ ਦੀ ਕੀਮਤ ਲਗਭਗ 1.5 ਕਰੋੜ ਰੁਪਏ ਅਨੁਮਾਨਿਤ ਹੈ, ਨੂੰ ਫ੍ਰੀਜ਼ ਕਰ ਦਿੱਤਾ ਹੈ ਅਤੇ ਉਸ ਦੀ ਦੌਲਤ ਦੇ ਸਰੋਤਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਤੁਹਾਨੂੰ ਦੱਸ ਦਈਏ ਅਮਨਦੀਪ ਨੂੰ ਅਪ੍ਰੈਲ 2025 ਵਿੱਚ 17.71 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਕਾਰਨ ਉਸ ਨੂੰ ਪੰਜਾਬ ਪੁਲਿਸ ਦੀ ਸੇਵਾ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਉਸ ਨੇ ਪੁਲਿਸ ਨੂੰ ਧਮਕੀਆਂ ਦਿੱਤੀਆਂ ਅਤੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਨੇ ਉਸ ਨੂੰ ਫੜ ਲਿਆ। ਹੈਰੋਇਨ ਗੱਡੀ ਦੇ ਗੀਅਰਬਾਕਸ ਕੰਪਾਰਟਮੈਂਟ ਵਿੱਚ ਲੁਕਾਈ ਹੋਈ ਸੀ। ਹੁਣ ਉਸ ਨੂੰ ਵਿਜੀਲੈਂਸ ਬਿਊਰੋ ਨੇ ਅਮਨਦੀਪ ਕੌਰ ਨੂੰ ਅਣਉਚਿਤ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ। ਅਮਨਦੀਪ ਕੌਰ ਦੀ ਗ੍ਰਿਫਤਾਰੀ ਅਤੇ ਜਾਇਦਾਦ ਫ੍ਰੀਜ਼ ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦਾ ਹਿੱਸਾ ਹੈ।

Leave a Reply

Your email address will not be published. Required fields are marked *