June 20, 2025

Viral photos of Dr. Ravjot: ਡਾ. ਰਵਜੋਤ ਦੀਆਂ ਫੋਟੋਆਂ ਨੂੰ ਲੈ ਕੇ ਵਿਵਾਦ ਹੋਇਆ ਤੇਜ਼

0
Untitled-2

ਹੁਸ਼ਿਆਰਪੁਰ ਦੇ ‘ਆਮ ਆਦਮੀ ਪਾਰਟੀ’ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀਆਂ ਕਥਿਤ ਅਸ਼ਲੀਲ ਫੋਟੋਆਂ ਦੇ ਵਾਇਰਲ ਹੋਣ ਦਾ ਮਾਮਲਾ ਪੰਜਾਬ ਦੀ ਸਿਆਸਤ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। 20 ਜੂਨ 2025 ਨੂੰ, ਸ਼ਾਮਚੁਰਾਸੀ ਦੇ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਪਵਨ ਆਦੀਆ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਡਾ. ਰਵਜੋਤ ਸਿੰਘ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੰਤਰੀ ਆਪਣੀ ਗਲਤੀ ਨੂੰ ਲੁਕਾਉਣ ਲਈ ਦਲਿਤ ਹੋਣ ਦਾ ਸਹਾਰਾ ਲੈ ਰਹੇ ਹਨ, ਜਦਕਿ ਇਸ ਮਸਲੇ ਦਾ ਜਾਤ-ਪਾਤ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਡਾ. ਰਵਜੋਤ ਨੂੰ ਆਪਣੀ ਗਲਤੀ ਮੰਨ ਕੇ ਮੁਆਫੀ ਮੰਗਣੀ ਚਾਹੀਦੀ ਹੈ, ਨਾ ਕਿ ਇਸ ਮੁੱਦੇ ਨੂੰ ਹੋਰ ਉਲਝਾਉਣਾ ਚਾਹੀਦਾ।

ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਤਸਵੀਰਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀ ਡਾ. ਰਵਜੋਤ ‘ਤੇ ਨਿਸ਼ਾਨਾ ਸਾਧਿਆ ਸੀ। ਇਸ ਦਾ ਜਵਾਬ ਦਿੱਤਾ ਕਿ ਇਹ ਤਸਵੀਰਾਂ AI ਨਾਲ ਐਡਿਟ ਕੀਤੀਆਂ ਗਈਆਂ ਹਨ ਅਤੇ ਅੱਠ ਸਾਲ ਪਹਿਲਾਂ ਉਨ੍ਹਾਂ ਦੀ ਸਾਬਕਾ ਪਤਨੀ ਨਾਲ ਨਿੱਜੀ ਪਲਾਂ ਦੀਆਂ ਸਨ। ਉਨ੍ਹਾਂ ਨੇ ਵਿਰੋਧੀ ਧਿਰ ‘ਤੇ ਲੁਧਿਆਣਾ ਪੱਛਮੀ ਉਪ-ਚੋਣਾਂ ਤੋਂ ਪਹਿਲਾਂ ਸਮੀਅਰ ਕੈਂਪੇਨ ਚਲਾਉਣ ਅਤੇ ਉਨ੍ਹਾਂ ਦੀ ਦਲਿਤ ਪਛਾਣ ਨੂੰ ਨਿਸ਼ਾਨਾ ਬਣਾਉਣ ਦਾ ਦੋਸ਼ ਲਾਇਆ। ਉਨ੍ਹਾਂ ਨੇ ਮਜੀਠੀਆ ਵਿਰੁੱਧ ਮਾਨਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਅਤੇ ਕਾਨੂੰਨੀ ਕਾਰਵਾਈ ਦੀ ਗੱਲ ਕਹੀ।

Leave a Reply

Your email address will not be published. Required fields are marked *