Virsa Singh Valtoha ਵੱਲੋਂ Sri Akal Takht Sahib ਨੂੰ ਮੁੜ ਜਾਂਚ ਦੀ ਕੀਤੀ ਅਪੀਲ, Jathedar Kuldeep Singh ਤੋਂ ਨਵੇਂ ਫੈਸਲੇ ਦੀ ਉਮੀਦ

15 ਅਕਤੂਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜ ਸਿੰਘ ਸਾਹਿਬਾਨਾਂ ਨੇ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚੋਂ 10 ਸਾਲ ਲਈ ਬਾਹਰ ਕੱਢਣ ਦੇ ਹੁਕਮ ਜਾਰੀ ਕੀਤੇ ਸਨ, ਜਿਸ ਤੋਂ ਬਾਅਦ ਵਲਟੋਹਾ ਨੇ ਖੁਦ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਦਾ ਕਾਰਨ ਉਨ੍ਹਾਂ ਦਾ ਉਸ ਸਮੇਂ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ੍ਰੀ ਅਕਾਲ ਤਖਤ ਸਾਹਿਬ ਉੱਤੇ ਆਰਐਸਐਸ ਅਤੇ ਭਾਜਪਾ ਦੇ ਦਬਾਅ ਦੇ ਇਲਜ਼ਾਮ ਸੀ, ਜਿਸ ਨੂੰ ਲੈ ਕੇ ਵਿਵਾਦ ਹੋਇਆ। ਇਸ ਤੋਂ ਬਾਅਦ ਵਲਟੋਹਾ ਨੇ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਸ਼ਬਦੀ ਹਮਲੇ ਵੀ ਕੀਤੇ ਅਤੇ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਧਮਕੀਆਂ ਮਿਲੀਆਂ।
ਹੁਣ, 27 ਮਈ 2025 ਨੂੰ, ਵਿਰਸਾ ਸਿੰਘ ਵਲਟੋਹਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਨਵੇਂ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਦਫਤਰ ਵਿਖੇ ਇੱਕ ਬੇਨਤੀ ਪੱਤਰ ਦਿੱਤਾ, ਜਿਸ ਵਿੱਚ ਉਨ੍ਹਾਂ ਨੇ ਆਪਣੇ ਮਾਮਲੇ ਦੀ ਮੁੜ ਜਾਂਚ ਅਤੇ ਨਵੇਂ ਆਦੇਸ਼ ਜਾਰੀ ਕਰਨ ਦੀ ਅਪੀਲ ਕੀਤੀ ਹੈ ।