YouTuber Jyoti Malhotra ਦੀ ਗ੍ਰਿਫਤਾਰੀ ਤੋਂ ਬਾਅਦ Instagram Account ਮੁਅੱਤਲ

ਯੂਟਿਊਬਰ ਜੋਤੀ ਮਲਹੋਤਰਾ ਦਾ ਇੰਸਟਾਗ੍ਰਾਮ ਅਕਾਊਂਟ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਉਸ ਦੀ ਗ੍ਰਿਫਤਾਰੀ ਤੋਂ ਬਾਅਦ ਕੀਤੀ ਗਈ, ਜੋ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ਾਂ ਵਿੱਚ ਹੋਈ ਸੀ।
ਖ਼ਬਰਾਂ ਮੁਤਾਬਕ, ਜੋਤੀ ਨੂੰ ਸੰਵੇਦਨਸ਼ੀਲ ਜਾਣਕਾਰੀ ਪਾਕਿਸਤਾਨੀ ਏਜੰਟਾਂ ਨਾਲ ਸਾਂਝੀ ਕਰਨ ਦੇ ਦੋਸ਼ ਵਿੱਚ ਹਿਸਾਰ, ਹਰਿਆਣਾ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਉਸ ਦੇ ਇੰਸਟਾਗ੍ਰਾਮ ਅਕਾਊਂਟ ਨੂੰ ਸਸਪੈਂਡ ਕਰ ਦਿੱਤਾ ਗਿਆ, ਜਿਸ ‘ਤੇ ਉਸ ਦੇ 1.33 ਲੱਖ ਫਾਲੋਅਰਜ਼ ਸਨ। ਅਧਿਕਾਰੀਆਂ ਦਾ ਮੰਨਣਾ ਹੈ ਕਿ ਉਸ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਦੀ ਸਕਾਰਾਤਮਕ ਤਸਵੀਰ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਅਤੇ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕੀਤੀ ਸੀ |
ਤੁਹਾਨੂੰ ਦੱਸ ਦਈਏ ਜੰਮੂ ਅਤੇ ਕਸ਼ਮੀਰ ਦੇ ਪਹਿਲਗਾਮ ਨੇੜੇ ਪੰਜ ਹਥਿਆਰਬੰਦ ਅੱਤਵਾਦੀਆਂ ਦੁਆਰਾ ਸੈਲਾਨੀਆਂ ‘ਤੇ ਕੀਤਾ ਗਿਆ ਹਮਲਾ ਸੀ ਜਿਸ ਵਿੱਚ 22 ਅਪ੍ਰੈਲ 2025 ਨੂੰ 26 ਨਾਗਰਿਕ ਮਾਰੇ ਗਏ ਸਨ। ਅੱਤਵਾਦੀਆਂ ਨੇ ਮੁੱਖ ਤੌਰ ‘ਤੇ ਹਿੰਦੂ ਸੈਲਾਨੀਆਂ ਨੂੰ ਹੀ ਨਿਸ਼ਾਨਾ ਬਣਾਇਆ |