Yudh Nashian Virudh: ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 113 ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਮੁਤਾਬਿਕ, ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 102ਵੇਂ ਦਿਨ, 12 ਜੂਨ 2025 ਨੂੰ, ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਵੱਡੇ ਪੱਧਰ ’ਤੇ ਛਾਪੇਮਾਰੀ ਕਰਕੇ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਕਾਰਵਾਈ ਦੌਰਾਨ ਪੁਲਿਸ ਨੇ 1.9 ਕਿਲੋਗ੍ਰਾਮ ਹੈਰੋਇਨ, 4.5 ਲੱਖ ਰੁਪਏ ਦੀ ਡਰੱਗ ਮਨੀ, ਅਤੇ ਹੋਰ ਨਸ਼ੀਲੇ ਪਦਾਰਥ ਜਿਵੇਂ ਅਫੀਮ, ਭੁੱਕੀ, ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ ਜੋ ਕਾਫੀ ਵੱਡੀ ਮਾਤਰਾ ਵਿਚ ਫੜੀ ਗਈ ਹੈ । ਮੁਹਿੰਮ ਦੇ ਸ਼ੁਰੂ ਹੋਣ ਤੋਂ ਲੈ ਕੇ 102 ਦਿਨਾਂ ਵਿੱਚ, ਪੰਜਾਬ ਪੁਲਿਸ ਨੇ 17,000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, 630 ਕਿਲੋਗ੍ਰਾਮ ਹੈਰੋਇਨ, 11.5 ਕਰੋੜ ਰੁਪਏ ਦੀ ਡਰੱਗ ਮਨੀ, ਅਤੇ 120 ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਜਾਂ ਢਾਹੀਆਂ ਗਈਆਂ ਹਨ।
ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਇਹ ਕਾਰਵਾਈ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਦੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਈ ਗਈ। 92 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1600 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ 510 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਵਿੱਚ 102 ਐਫਆਈਆਰ ਦਰਜ ਕੀਤੀਆਂ ਗਈਆਂ ਅਤੇ 550 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਬਣੀ 5 ਮੈਂਬਰੀ ਕਮੇਟੀ ਨਸ਼ਿਆਂ ਵਿਰੁੱਧ ਇਸ ਮੁਹਿੰਮ ਦੀ ਨਿਗਰਾਨੀ ਕਰ ਰਹੀ ਹੈ।